ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਸਥਾਨਕ ਸੈਕਰਡ ਹਾਰਟ ਸਕੂਲ ਨੇੜੇ ਭੇਤਭਰੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਲਾਸ਼ ਸਕੂਲ ਨੇੜੇ ਕਾਂਜਲੀ ਰੋਡ 'ਤੇ ਪਈ ਹੈ। ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਨੇ ਬਨੈਣ ਅਤੇ ਪਜਾਮਾ ਪਾਇਆ ਹੋਇਆ ਹੈ।