JALANDHAR WEATHER

ਕੇਂਦਰ ਸਰਕਾਰ ਨੇ ਪੰਜਾਬ ਦੇ 800 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਕੀਤੇ ਰੱਦ

 ਚੰਡੀਗੜ੍ਹ, 14 ਅਗਸਤ (ਵਿਕਰਮਜੀਤ ਸਿੰਘ ਮਾਨ)- ਕੇਂਦਰ ਸਰਕਾਰ ਵਲੋਂ ਮੁੜ ਤੋਂ ਪੰਜਾਬ ਦੇ 800 ਕਰੋੜ ਰੁਪਏ ਤੋਂ ਵੱਧ ਦੇ ਸੜਕ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ-111 ਅਧੀਨ ਦਿੱਤੇ ਗਏ ਸਨ। 

ਪ੍ਰਧਾਨ ਮੰਤਰੀ ਸੜਕ ਯੋਜਨਾ-3 ਪ੍ਰਾਜੈਕਟ ਤਹਿਤ ਪੰਜਾਬ ਵਿਚ 64 ਸੜਕਾਂ ਦਾ ਨਵ ਨਿਰਮਾਣ ਹੋਣਾ ਸੀ ਅਤੇ 38 ਪੁਲ ਬਣਨੇ ਸਨ। ਇਨ੍ਹਾਂ ਸੜਕਾਂ ਦੀ ਲੰਬਾਈ 628.48 ਕਿਲੋਮੀਟਰ ਬਣਦੀ ਹੈ। ਪੰਜਾਬ ਵਿਚ ਇਸ ਪ੍ਰਾਜੈਕਟ ਤਹਿਤ ਵਾਤਾਵਰਣ ਅਨੁਕੂਲ ਨਵੀਂ ਤਕਨਾਲੋਜੀ (ਐਫਡੀਆਰ) ਨਾਲ ਇਹ ਸੜਕਾਂ ਤੇ ਪੁਲ ਬਣਨੇ ਸਨ। ਕੇਂਦਰ ਸਰਕਾਰ ਨੇ 31 ਮਾਰਚ ਨੂੰ ਇਨ੍ਹਾਂ ਸੜਕਾਂ ਤੇ ਪੁਲਾਂ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਸੀ, ਪਰ ਹੁਣ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ 11 ਜੁਲਾਈ ਨੂੰ ਲਿਖੇ ਪੱਤਰ ਵਿਚ ਕਹਿ ਦਿੱਤਾ ਹੈ ਕਿ ਜਿਹੜੇ ਕੰਮਾਂ ਦੇ ਟੈਂਡਰ ਜਾਂ ਕੰਮ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਬੰਦ ਕੀਤਾ ਜਾਂਦਾ ਹੈ। ਕੇਂਦਰੀ ਮੰਤਰਾਲੇ ਦੇ ਇਸ ਫੈਸਲੇ ਨਾਲ ਪੰਜਾਬ ਦੇ 828.87 ਕਰੋੜ ਦਾ ਪ੍ਰਾਜੈਕਟ ਰੁਕ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ