ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ, 14 ਅਗਸਤ (ਦਵਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਦੇ ਉਦਯੋਗਿਕ ਖੇਤਰ ਫੇਜ਼ ਇਕ ਵਿਖੇ ਨਵੇਂ ਦਫ਼ਤਰ ਵਿਚ ਪਹਿਲੀ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿਚ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸੀਨੀਅਰ ਲੀਡਰਸ਼ਿਪ ਮੌਜੂਦ ਹੈ।