JALANDHAR WEATHER

ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਕੱਲ੍ਹ ਰਾਜ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਨਾਲ ਹੋਣਗੇ ਸਨਮਾਨਿਤ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ (ਅਜਨਾਲਾ) ਦੇ ਜੰਮਪਲ ਉੱਘੇ ਸਮਾਜ ਸੇਵਕ, ਉੱਘੇ ਕਾਨੂੰਨੀ ਮਾਹਿਰ ਅਤੇ ਹੁਣ ਡਿਪਟੀ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਾਜੀਵ ਮਦਾਨ ਰਾਜਾ ਨੂੰ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਟੇਟ ਐਵਾਰਡ ਨਾਲ ਸਨਮਾਨਿਤ ਕਰਨਗੇ I

ਦੱਸ ਦਈਏ ਕਿ ਐਡਵੋਕੇਟ ਰਾਜੀਵ ਮੈਦਾਨ ਰਾਜਾ ਆਪਣੀਆਂ ਕਾਨੂੰਨੀ ਪੇਸ਼ੇਵਰ/ਸਲਾਹਕਾਰ ਸੇਵਾਵਾਂ ਦੇਣ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾ ਰਹੇ ਹਨ ਅਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਨਾਲ ਸਬੰਧਤ ਇਕ ਯੂਥ ਵੈਲਫੇਅਰ ਕਲੱਬ ਵੀ ਚਲਾ ਰਹੇ ਹਨI ਇਸ ਤੋਂ ਇਲਾਵਾ ਉਹ ਆਮ ਲੋਕਾਂ ਦੇ ਨਾਲ-ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ.ਐੱਸ.) ਦੇ ਨੁਮਾਇੰਦਿਆਂ ਅਤੇ ਸਰਕਾਰ ਦੇ ਹੋਰ ਹਿੱਸੇਦਾਰਾਂ ਵਿਚ ਆਰ.ਟੀ.ਆਈ. ਅਤੇ ਹੋਰ ਕਾਨੂੰਨੀ ਅਤੇ ਸਮਾਜਿਕ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਐਮ.ਜੀ.ਐਸ.ਆਈ.ਪੀ.ਏ.  ਖੇਤਰੀ ਕੇਂਦਰ, ਜਲੰਧਰ, ਐਸ.ਆਈ.ਆਰ.ਡੀ. ਮੋਹਾਲੀ ਅਤੇ ਹੋਰ ਸਰਕਾਰੀ ਸੰਸਥਾਵਾਂ/ਐਨ.ਜੀ.ਓਜ਼ ਦੁਆਰਾ ਆਯੋਜਿਤ ਸਿਖਲਾਈ ਪ੍ਰੋਗਰਾਮਾਂ ਦੌਰਾਨ ਸੇਵੋਤਮ: ਸੇਵਾ ਪ੍ਰਦਾਨੀ ਵਿਚ ਉੱਤਮਤਾ, ਸੂਚਨਾ ਦਾ ਅਧਿਕਾਰ ਐਕਟ, ਨਸ਼ਿਆਂ ਦੀ ਦੁਰਵਰਤੋਂ ਅਤੇ ਰੋਕਥਾਮ, ਮਨੁੱਖੀ ਅਧਿਕਾਰ, ਘੱਟ ਗਿਣਤੀ ਐਕਟ ਅਤੇ ਆਫ਼ਤ ਪ੍ਰਬੰਧਨ ਵਰਗੇ ਵਿਸ਼ਿਆਂ ’ਤੇ 500 ਤੋਂ ਵੱਧ ਸੈਸ਼ਨ ਆਯੋਜਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੂੰ ਸਟੇਟ ਐਵਾਰਡ ਮਿਲਣ ਦੀ ਖਬਰ ਮਿਲਦਿਆਂ ਹੀ ਅਜਨਾਲਾ ਖੇਤਰ 'ਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ