JALANDHAR WEATHER

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਬਿਆਸ ਦਰਿਆ ਵਿਚ ਆਏ ਜ਼ਿਆਦਾ ਪਾਣੀ ਕਾਰਨ ਆਰਜ਼ੀ ਬੰਨ੍ਹ ਟੁੱਟਣ ਤੋਂ ਬਾਅਦ ਕਈ ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ ਸੀ ਅਤੇ ਫਸਲਾਂ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਇਨ੍ਹਾਂ ਪਿੰਡਾਂ ਦਾ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ।

ਉਧਰ ਪ੍ਰਸ਼ਾਸਨ ਵਲੋਂ ਸਰਕਾਰੀ ਹਾਈ ਸਕੂਲ ਲੱਖ ਵਰਿਆਂ ਵਿਖੇ ਹੜ੍ਹ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ ਜਿਥੇ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨੀਵੀਆਂ ਥਾਵਾਂ ਵਿਚ ਰਹਿਣ ਵਾਲੇ ਲੋਕ ਤੁਰੰਤ ਉੱਚੀਆਂ ਥਾਵਾਂ ਉਤੇ ਜਾਂ ਰਾਹਤ ਕੈਂਪ ਵਿਚ ਆ ਜਾਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਪਸ਼ੂਆਂ ਲਈ ਹਰੇ ਚਾਰੇ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ