ਅਦਾਲਤ ਨੇ 7 ਸਾਲ ਦੀ ਸੁਣਾਈ ਸਜ਼ਾ, ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਅੱਜ ਜਿਵੇਂ ਹੀ ਮਨਦੀਪ ਕੌਰ ਵਧੀਕ ਸੈਸ਼ਨਜ਼ ਜੱਜ ਮਾਨਸਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ 7 ਸਾਲ ਦੀ ਸਜ਼ਾ ਸੁਣਾਉਣ ਦਾ ਹੁਕਮ ਪਾਸ ਕੀਤਾ ਤਾਂ ਦੋਸ਼ੀ ਨੇ ਅਦਾਲਤੀ ਕੰਪਲੈਕਸ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਹੈ। ਮੁੱਦਈ ਧਿਰ ਦੀ ਵਕੀਲ ਸੁਖਚੈਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਰਭਜਨ ਸਿੰਘ (23) ਵਾਸੀ ਬੀਰੇਵਾਲਾ ਡੋਗਰਾ ਖ਼ਿਲਾਫ਼ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਥਾਣਾ ਬੋਹਾ ਵਿਖੇ 2023 'ਚ ਧਾਰਾ 363/366 ਤਹਿਤ ਮੁਕੱਦਮਾ ਦਰਜ ਹੋਇਆ ਸੀ।