JALANDHAR WEATHER

ਹੁਣ ਦਾਣਾ ਮੰਡੀ ਗੜ੍ਹਸ਼ੰਕਰ 'ਚ ਹੋਵੇਗਾ ਆਜ਼ਾਦੀ ਦਿਵਸ ਸਮਾਗਮ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਉਪ ਮੰਡਲ ਪ੍ਰਸ਼ਾਸਨ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ 15 ਅਗਸਤ ਨੂੰ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਦਾ ਸਮਾਗਮ ਹੁਣ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਵੀਰਵਾਰ ਨੂੰ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਪ੍ਰਸ਼ਾਸਨ ਵਲੋਂ ਪ੍ਰੋਗਰਾਮ ਦਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਤੋਂ ਬਦਲ ਕੇ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਸੰਜੀਵ ਕੁਮਾਰ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਠੀਕ 9 ਵਜੇ ਸਵੇਰੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ