ਭਾਜਪਾ ਨੇ ਤਰਨਤਾਰਨ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ, 14 ਅਗਸਤ-ਭਾਜਪਾ ਨੇ ਤਰਨਤਾਰਨ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਉਮੀਦਵਾਰ ਜ਼ਿਮਨੀ ਚੋਣ ਲਈ ਐਲਾਨ ਦਿੱਤਾ ਹੋਇਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋਈ ਸੀ। 4 ਜੁਲਾਈ ਨੂੰ ਚੋਣ ਕਮਿਸ਼ਨ ਨੇ ਇਸ ਸੀਟ ਨੂੰ ਖਾਲੀ ਐਲਾਨ ਦਿੱਤਾ ਸੀ। ਨਿਯਮਾਂ ਮੁਤਾਬਕ ਪੰਜਾਬ ਵਿਧਾਨ ਸਭਾ ਸਕੱਤਰੇਤ ਵਲੋਂ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ-ਅੰਦਰ ਉਸ ਹਲਕੇ ਦੀ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੁੰਦੀ ਹੈ।