JALANDHAR WEATHER

ਬਿਜਲੀ ਮੁਲਾਜ਼ਮਾਂ ਦੀ 4 ਦਿਨਾਂ ਤੋਂ ਚੱਲਦੀ ਹੜਤਾਲ ਖਤਮ

ਪਟਿਆਲਾ, 14 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਚਾਰ ਦਿਨਾਂ ਤੋਂ ਬਿਜਲੀ ਨਿਗਮ ਦੇ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਵੱਖ-ਵੱਖ ਯੂਨੀਅਨਾਂ ਦੀ ਜੁਆਇੰਟ ਫੋਰਮ ਦੇ ਝੰਡੇ ਹੇਠ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖਿਲਾਫ ਰੋਸ ਜ਼ਾਹਿਰ ਕਰਦਿਆਂ ਹੜਤਾਲ ’ਤੇ ਜਾ ਕੇ ਸਮੂਹਿਕ ਛੁੱਟੀ ਉਤੇ ਚੱਲ ਰਹੇ ਸਨ, ਨਾਲ ਹੀ ਸਰਕਾਰ ਨਾਲ ਮੀਟਿੰਗਾਂ ਦਾ ਦੌਰ ਵੀ ਜਿਉਂ ਦਾ ਤਿਉਂ ਚੱਲ ਰਿਹਾ ਸੀ। ਅੱਜ ਬਿਜਲੀ ਮੰਤਰੀ ਵਲੋਂ ਮੁਲਾਜ਼ਮ ਜਥੇਬੰਦੀਆਂ ਵਲੋਂ ਰੱਖੀਆਂ ਗਈਆਂ ਮੰਗਾਂ ਪ੍ਰਵਾਨ ਕਰਨ ਸੰਬੰਧੀ ਕਾਪੀ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਕੁਝ ਮੰਗਾਂ ਨੂੰ ਲੈ ਕੇ ਜੁਆਇੰਟ ਫੋਰਮ ਨੇ ਸਹਿਮਤੀ ਪ੍ਰਗਟ ਕਰਦਿਆਂ ਹੜਤਾਲ ਖਤਮ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ