JALANDHAR WEATHER

ਭਾਰਤ-ਪਾਕਿ ਸਰਹੱਦ ਤੋਂ 20 ਕਰੋੜ ਦੀ ਹੈਰੋਇਨ ਤੇ ਭਾਰੀ ਮਾਤਰਾ 'ਚ ਅਸਲਾ ਬਰਾਮਦ

ਅਜਨਾਲਾ, ਰਮਦਾਸ, ਗੱਗੋਮਾਹਲ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ,ਬਲਵਿੰਦਰ ਸਿੰਘ ਸੰਧੂ)-ਡੀ.ਆਈ.ਜੀ. ਬਾਰਡਰ ਰੇਂਜ ਨਾਨਕ ਸਿੰਘ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਆਈ.ਪੀ.ਐੱਸ. ਦੀਆਂ ਹਦਾਇਤਾਂ ਉਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਡੀ.ਐੱਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ 'ਚ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਵੱਡੀ ਸਫਲਤਾ ਹਾਸਿਲ ਕਰਦਿਆਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਗੁਆਂਢੀ ਮੁਲਕ ਤੋਂ ਡਰੋਨ ਰਾਹੀਂ ਆਈ 20 ਕਰੋੜ ਰੁਪਏ ਮੁੱਲ ਦੀ 4 ਕਿੱਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ, 100 ਜ਼ਿੰਦਾ ਕਾਰਤੂਸ ਅਤੇ ਇਕ ਟੁੱਟੀ ਹਾਲਤ ਵਿਚ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡੀ.ਐੱਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਥਾਣਾ ਰਮਦਾਸ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ