JALANDHAR WEATHER

8 ਭਾਰਤੀ ਫੌਜ ਦੇ ਅਧਿਕਾਰੀਆਂ ਨੂੰ 'ਸ਼ੌਰਿਆ ਚੱਕਰ' ਨਾਲ ਸਨਮਾਨਿਤ ਕੀਤਾ

ਨਵੀਂ ਦਿੱਲੀ, 14 ਅਗਸਤ-ਇਸ ਸਾਲ 8 ਭਾਰਤੀ ਫੌਜ ਦੇ ਅਧਿਕਾਰੀਆਂ ਨੂੰ 'ਸ਼ੌਰਿਆ ਚੱਕਰ' ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਏ.ਡੀ.ਜੀ. ਪੀ ਇੰਡੀਅਨ ਆਰਮੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਸਮੂਹਾਂ ਵਿਰੁੱਧ ਆਪ੍ਰੇਸ਼ਨ ਸੰਧੂਰ ਵਿਚ ਉਨ੍ਹਾਂ ਦੀ ਭੂਮਿਕਾ ਲਈ ਬਹਾਦਰੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਤੱਟ ਰੱਖਿਅਕ ਕਰਮਚਾਰੀਆਂ ਨੂੰ ਪੰਜ ਤਤਰਕਸ਼ਕ ਮੈਡਲ ਪ੍ਰਦਾਨ ਕੀਤੇ ਗਏ ਹਨ। ਇਨ੍ਹਾਂ ਵਿਚੋਂ ਤਿੰਨ ਬਹਾਦਰੀ ਲਈ ਹਨ, ਜਦੋਂਕਿ ਦੋ ਨੂੰ ਸ਼ਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿਚ ਇੰਸਪੈਕਟਰ ਜਨਰਲ ਅਨੁਪਮ ਰਾਏ ਅਤੇ ਡਿਪਟੀ ਇੰਸਪੈਕਟਰ ਜਨਰਲ ਬਿਭੂਤੀ ਰੰਜਨ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ