ਅਜਨਾਲਾ ਵਿਖੇ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ

ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੁਤੰਤਰਤਾ ਦਿਵਸ ਮੌਕੇ ਦਾਣਾ ਮੰਡੀ ਅਜਨਾਲਾ ਵਿਖੇ ਕਰਵਾਏ ਸਬ-ਡਵੀਜ਼ਨਲ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਵੀ ਨਿਰੀਖਣ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾ ਰਿਹਾ ਹੈ।