ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਡਾ. ਸੋਨਿਕਾ ਬਾਂਸਲ ਨੇ ਲਹਿਰਾਇਆ ਕੌਮੀ ਝੰਡਾ

ਤਪਾ ਮੰਡੀ (ਬਰਨਾਲਾ), 15 ਅਗਸਤ (ਪ੍ਰਵੀਨ ਗਰਗ) - ਨਗਰ ਕੌਂਸਲ ਦਫ਼ਤਰ ਤਪਾ ਵਿਖੇ ਆਜ਼ਾਦੀ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਅਤੇ ਵੱਖ ਵੱਖ ਵਾਰਡਾਂ ਤੋਂ ਕੌਂਸਲਰ ਅਤੇ ਸ਼ਹਿਰ ਵਾਸੀ ਪਤਵੰਤੇ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।