ਪਾਇਲ 'ਚ ਆਜ਼ਾਦੀ ਦਿਵਸ ਮਨਾਇਆ

ਪਾਇਲ (ਖੰਨਾ), 15 ਅਗਸਤ (ਨਿਜ਼ਾਮਪੁਰ, ਰਾਜਿੰਦਰ ਸਿੰਘ) - 79ਵੇਂ ਆਜ਼ਾਦੀ ਦਿਹਾੜੇ ਨੂੰ ਪਾਇਲ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਐਸ.ਡੀ.ਐਮ ਪਾਇਲ ਪਰਦੀਪ ਸਿੰਘ ਬੈਂਸ ਨੇ ਅਦਾ ਕੀਤੀ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਾਂਰੰਗ ਤੇ ਸੱਭਿਆਚਾਰਕ ਪ੍ਰੋਗਰਾਮ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤੇ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ. ਡੀ.ਐਮ. ਪਰਦੀਪ ਸਿੰਘ ਬੈਂਸ ਨੇ ਆਜ਼ਾਦੀ ਦੇ ਘੋਲ 'ਚ ਪਾਏ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਆਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਡੀ.ਐਸ.ਪੀ ਪਾਇਲ ਹੇਮੰਤ ਮਲਹੋਤਰਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਭਰ ਦੇ ਪੰਚ-ਸਰਪੰਚ ਹਾਜ਼ਰ ਸਨ।