ਮਲੌਦ 'ਚ ਆਜ਼ਾਦੀ ਦਿਵਸ ਧੂਮ-ਧਾਮ ਮਨਾਇਆ


ਮਲੌਦ (ਖੰਨਾ), 15 ਅਗਸਤ (ਨਿਜ਼ਾਮਪੁਰ, ਚਾਪੜਾ) - 79ਵੇਂ ਆਜ਼ਾਦੀ ਦਿਹਾੜੇ ਨੂੰ ਨਗਰ ਪੰਚਾਇਤ ਤੇ ਪੁਲਿਸ ਥਾਣਾ ਮਲੌਦ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਤੇ ਐਸ.ਐੱਚ.ਓ. ਚਰਨਜੀਤ ਸਿੰਘ ਨੇ ਅਦਾ ਕੀਤੀ ਜਿਨ੍ਹਾਂ ਨੇ ਆਜ਼ਾਦੀ ਦੇ ਘੋਲ 'ਚ ਪਾਏ ਯੋਗਦਾਨ ਬਦਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ- ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਖਸ਼ੀਅਤਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।