JALANDHAR WEATHER

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਫ਼ਾਜ਼ਿਲਕਾ ਵਿਖੇ ਲਹਿਰਾਇਆ ਤਿਰੰਗਾ

ਫਾਜ਼ਿਲਕਾ, 15 ਅਗਸਤ (ਬਲਜੀਤ ਸਿੰਘ)-ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਕੌਮੀ ਜਜ਼ਬੇ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਕੁਰਬਾਨ ਹੋਏ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਰੱਖਿਆ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆਂ ਰਾਸ਼ੀ ਦਾ ਐਲਾਨ ਸਾਡੇ ਸੁਰਮਿਆਂ ਪ੍ਰਤੀ ਸਾਡੀ ਸ਼ਰਧਾ ਅਤੇ ਸਤਿਕਾਰ ਦਾ ਸਬੂਤ ਹੈ। ਪੰਜਾਬ ਸਰਕਾਰ ਵਲੋਂ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਦੇ ਨਾਮ ਉਤੇ ਰੱਖਿਆ ਹੈ। ਵੱਖ-ਵੱਖ ਖੇਤਰਾਂ ਵਿਚ ਪੰਜਾਬ ਦੀ ਤਰੱਕੀ ਦੀ ਗੱਲ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਸਾਲ 2025-26 ਵਿਚ ਕੁੱਲ 3073 ਮਾਡਲ ਪਲੇਅ ਗਰਾਊਂਡ ਵਿਕਸਿਤ ਕੀਤੇ ਜਾਣਗੇ। ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿਚ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਪੰਜਾਬ ਸਰਕਾਰ ਨੇ ਬਿਜ਼ਨੈੱਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ