JALANDHAR WEATHER

ਪਾਤੜਾਂ 'ਚ ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਲਹਿਰਾਇਆ ਕੌਮੀ ਝੰਡਾ

ਪਾਤੜਾਂ,  15 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਵਿਖੇ ਆਜ਼ਾਦੀ ਦਿਵਸ ਦੇ ਸਬੰਧ ‘ਚ ਸ਼ਹਿਰ ਦੀ ਅਨਾਜ ਮੰਡੀ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਅਸ਼ੋਕ ਕੁਮਾਰ ਐਸ.ਡੀ.ਐਮ. ਪਾਤੜਾਂ ਵਲੋਂ ਕੌਮੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਕੌਮੀ ਗੀਤ ਦਾ ਗਾਇਨ ਕੀਤਾ ਗਿਆ ਅਤੇ ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਗੀਤ ਪੇਸ਼ ਕੀਤੇ ਗਏ। ਇਸ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਾਜ ਲਈ ਵਧੀਆ ਕੰਮ ਕਰਨ ਵਾਲੇ ਲੋਕਾਂ ਤੋਂ ਇਲਾਵਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਤਹਿਸੀਲਦਾਰ ਸਵਪਨਦੀਪ ਕੌਰ, ਕਾਰਜਸਾਧਕ ਅਫਸਰ ਬਲਜਿੰਦਰ ਸਿੰਘ ਸਮੇਤ ਜਿਥੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਸ ਸਮਾਗਮ ਨੂੰ ਸਫਲ ਕਰਨ ਲਈ ਡਿਊਟੀ ਤਨਦੇਹੀ ਨਾਲ ਨਿਭਾਈ ਗਈ, ਉਥੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਥਿੰਦ, ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ੍ਹ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬਿਦੇਸ਼ਾ ਵਲੋਂ ਸ਼ਮੂਲੀਅਤ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ