ਐਸ. ਡੀ. ਐਮ. ਅਲਕਾ ਕਾਲੀਆ ਨੇ ਸੁਲਤਾਨਪੁਰ ਲੋਧੀ ਵਿਖੇ ਕੌਮੀ ਝੰਡਾ ਲਹਿਰਾਇਆ

ਸੁਲਤਾਨਪੁਰ ਲੋਧੀ,15 ਅਗਸਤ (ਥਿੰਦ)-79ਵਾਂ ਸੁਤੰਤਰਤਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਦਾਣਾ ਮੰਡੀ ਵਿਖੇ ਕਰਵਾਇਆ ਗਿਆ। ਇਸ ਮੌਕੇ ਐਸ. ਡੀ. ਐਮ. ਅਲਕਾ ਕਾਲੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਪਰੇਡ ਤੋਂ ਸਲਾਮੀ ਲਈ। ਸਕੂਲੀ ਵਿਦਿਆਰਥੀਆਂ ਅਤੇ ਪੁਲਿਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਅਲਕਾ ਕਾਲੀਆ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਾਡੇ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਅੱਜ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਤਨੋ-ਮਨੋਂ ਸੇਵਾ ਕਰੀਏ। ਇਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ। ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਦੇਸ਼ ਭਗਤੀ ਦੇ ਗੀਤ ਅਤੇ ਗਿੱਧਾ, ਭੰਗੜਾ ਪੇਸ਼ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡੀ.ਐਸ.ਪੀ. ਹਰਗੁਰਦੇਵ ਸਿੰਘ ਜੰਮੂ, ਤਹਿਸੀਲਦਾਰ ਗੌਰਵ ਬਾਂਸਲ, ਚੇਅਰਮੈਨ ਮੁਹੰਮਦ ਰਫ਼ੀ, ਇੰਸਪੈਕਟਰ ਸੋਨਮਦੀਪ ਕੌਰ, ਦਿਨੇਸ਼ ਧੀਰ, ਸੁਰਿੰਦਰਪਾਲ ਸਿੰਘ ਸੋਢੀ ਪ੍ਰਧਾਨ ਪ੍ਰੈੱਸ ਕਲੱਬ ਆਦਿ ਵਿਸ਼ੇਸ਼ ਤੌਰ ਉਤੇ ਸ਼ਾਮਿਲ ਸਨ।