ਐਸ. ਡੀ. ਐਮ. ਨੇ ਜੱਜ ਦੀਪਕ ਮਦਾਨ ਨੂੰ ਆਜ਼ਾਦੀ ਦਿਹਾੜੇ ਮੌਕੇ ਕੀਤਾ ਸਨਮਾਨਿਤ

ਗੁਰੂ ਹਰ ਸਹਾਏ, 15 ਅਗਸਤ (ਕਪਿਲ ਕੰਧਾਰੀ)-ਅੱਜ ਨਵੀਂ ਦਾਣਾ ਮੰਡੀ ਵਿਖੇ ਆਜ਼ਾਦੀ ਦਿਹਾੜਾ ਪ੍ਰਸ਼ਾਸਨ ਵਲੋਂ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਵੱਖ-ਵੱਖ ਦੇਸ਼ ਭਗਤੀ ਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ, ਉਥੇ ਹੀ ਇਸ ਮੌਕੇ ਜਿਥੇ ਪ੍ਰਸ਼ਾਸਨ ਵਲੋਂ ਵੱਖ-ਵੱਖ ਦਫ਼ਤਰਾਂ ਵਿਚ ਕੰਮ ਕਰਦੇ ਅਧਿਕਾਰੀਆਂ-ਕਰਮਚਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ, ਉਥੇ ਹੀ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਉਤੇ ਪਹੁੰਚੇ ਗੁਰੂ ਹਰ ਸਹਾਏ ਵਿਖੇ ਤਾਇਨਾਤ ਸਿਵਲ ਜੱਜ ਜੂਨੀਅਰ ਡਵੀਜ਼ਨ ਦੀਪਕ ਮਦਾਨ ਨੂੰ ਵੀ ਐਸ. ਡੀ. ਐੱਮ. ਉਦੇਦੀਪ ਸਿੰਘ ਸਿੱਧੂ, ਡੀ. ਐਸ. ਪੀ. ਸਤਨਾਮ ਸਿੰਘ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਵਲੋਂ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ।