ਅਕਾਲ ਤਖਤ ਸਾਹਿਬ ਵਿਖੇ ਸੰਨ ’47 ਦੀ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਅਰਦਾਸ ਸਮਾਗਮ

ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)-ਸੰਨ 1947 ਦੀ ਭਾਰਤ ਪਾਕਿਸਤਾਨ ਵੰਡ ਵੇਲੇ ਸਰਹੱਦ ਦੇ ਆਰ ਪਾਰ ਮਾਰੇ ਗਏ ਸਿੱਖਾਂ ਸਮੇਤ 10 ਲੱਖ ਦੇ ਕਰੀਬ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਰਦਾਸ ਦਿਵਸ ਸਮਾਗਮ ਮਨਾਇਆ ਗਿਆ। ਇਹ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਮਨਾਇਆ ਜਾਂਦਾ ਆ ਰਿਹਾ ਹੈ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜੱਥਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਰਜਿੰਦਰ ਸਿੰਘ ਰੂਬੀ , ਨਰਿੰਦਰ ਸਿੰਘ ਮਥਰੇਵਾਲ, ਪਬਲੀਸਿਟੀ ਵਿਭਾਗ ਦੇ ਜਗਤਾਰ ਸਿੰਘ ਖੋਦੇਬੇਟ ਸਮੇਤ ਹੋਰ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।