ਗਿਆਨੀ ਹਰਪ੍ਰੀਤ ਸਿੰਘ 18 ਅਗਸਤ ਨੂੰ ਅਜਨਾਲਾ ਆਉਣਗੇ-ਡਾ. ਰਤਨ ਸਿੰਘ ਅਜਨਾਲਾ

ਅਜਨਾਲਾ, (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਾਰਟੀ ਦੀ ਮਜਬੂਤੀ ਲਈ 18 ਅਗਸਤ ਨੂੰ ਦੁਪਹਿਰ 3 ਵਜੇ ਅਜਨਾਲਾ ਸ਼ਹਿਰ ਵਿਚ ਪਹੁੰਚਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਬਜ਼ੁਰਗ ਸਿਆਸਤਦਾਨ ਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅਜਨਾਲਾ ਪਹੁੰਚਣ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ।
ਡਾ. ਰਤਨ ਸਿੰਘ ਅਜਨਾਲਾ ਨੇ ਅੱਗੇ ਦੱਸਿਆ ਕਿ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਹੋਰ ਆਗੂ ਵੀ ਮੌਜੂਦ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਮੋਹਰੀ ਹੋ ਕੇ ਲੜਨ ਅਤੇ ਪੰਥ ਦੇ ਸਾਰੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪੰਜਾਬ ਦੀ ਬਿਹਤਰੀ ਲਈ ਅੱਗੇ ਆਉਣ।