JALANDHAR WEATHER

ਬੇਕਾਬੂ ਥਾਰ ਸਵਾਰ ਨੇ ਦਰੜਿਆ ਵਿਅਕਤੀ, ਮੌਤ

ਨਵੀਂ ਦਿੱਲੀ, 16 ਅਗਸਤ- ਇਕ ਵਾਰ ਫਿਰ ਰਾਜਧਾਨੀ ਦਿੱਲੀ ਵਿਚ ਤੇਜ਼ ਰਫ਼ਤਾਰ ਬੇਕਾਬੂ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਮੋਤੀ ਨਗਰ ਇਲਾਕੇ ਵਿਚ ਇਕ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਇਸ ਘਟਨਾ ਵਿਚ ਮੋਟਰਸਾੀਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਬੇਚੂ ਲਾਲ (40) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ ਕਾਰ ਚਾਲਕ ਫਰਾਰ ਹੈ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।

ਪੱਛਮੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਵਿਚਿੱਤਰ ਵੀਰ ਨੇ ਦੱਸਿਆ ਕਿ ਮੋਤੀ ਨਗਰ ਪੁਲਿਸ ਸਟੇਸ਼ਨ ਨੂੰ ਅੱਧੀ ਰਾਤ ਨੂੰ ਇਕ ਹਾਦਸੇ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਮੋਟਰਸਾਈਕਲ ਨੂੰ ਥਾਰ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਬਾਈਕ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਥਾਰ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਪੁਲਿਸ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਡਰਾਈਵਰ ਦੀ ਪਛਾਣ ਕਰ ਰਹੀ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਉਸ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।

ਮ੍ਰਿਤਕ ਬੇਚੂ ਲਾਲ ਦੀ ਭੈਣ ਕਿਰਨ ਨੇ ਕਿਹਾ ਕਿ ਪੁਲਿਸ ਵਾਲਿਆਂ ਨੇ ਸਾਨੂੰ ਇਕ ਵੀਡੀਓ ਦਿਖਾਇਆ ਅਤੇ ਦੱਸਿਆ ਕਿ ਉਸ ਦੀ ਮੋਟਰਸਾਈਕਲ ਖੜ੍ਹੀ ਸੀ ਅਤੇ ਥਾਰ ਨੇ ਉਸ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਤੁਰੰਤ ਕਾਰਵਾਈ ਕਰਨਗੇ ਅਤੇ ਡਰਾਈਵਰ ਨੂੰ ਜਲਦੀ ਹੀ ਫੜ ਲੈਣਗੇ। ਉਸ ਨੇ ਕਿਹਾ ਕਿ ਮੇਰੇ ਭਰਾ ਦੇ ਪੰਜ ਛੋਟੇ ਬੱਚੇ ਪਿੰਡ ਵਿਚ ਰਹਿੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ