ਭੁਲੱਥ ਪੁਲਿਸ ਨੇ ਇਕ ਦੇਸੀ ਪਿਸਤੌਲ, ਦੋ ਜ਼ਿੰਦਾ ਕਾਰਤੂਸ ਸਮੇਤ ਵਿਅਕਤੀ ਕੀਤਾ ਕਾਬੂ

ਭੁਲੱਥ, 16 ਅਗਸਤ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਥਾਣਾ ਭੁਲੱਥ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਦੇਸੀ ਪਿਸਤੌਲ, ਦੋ ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਨ ਦੀ ਸਫਲਤਾ ਹਾਸਿਲ ਹੋਈ ਹੈ। ਥਾਣਾ ਭੁਲੱਥ ਵਿਖੇ ਐਸ. ਐਚ. ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ. ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਭੁਲੱਥ ਤੋਂ ਪਿੰਡ ਭਗਵਾਨਪੁਰ ਤੋਂ ਦੇਵੀਦਾਸਪੁਰ ਰੋਡ ਨੂੰ ਜਾ ਰਹੀ ਸੀ ਕਿ ਜਦੋਂ ਪਿੰਡ ਭਗਵਾਨਪੁਰ ਸ਼ਮਸ਼ਾਨਘਾਟ ਨਜ਼ਦੀਕ ਪੁੱਜੀ ਤਾਂ ਪਿੰਡ ਦੇਵੀਦਾਸਪੁਰ ਵਾਲੀ ਸਾਈਡ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਸ਼ਮਸ਼ਾਨਘਾਟ ਵਿਚ ਜਾ ਕੇ ਥੜ੍ਹੇ ਦੇ ਉਹਲੇ ਬੈਠ ਗਿਆ, ਜਿਸ ਨੂੰ ਸ਼ੱਕ ਪੈਣ 'ਤੇ ਪੁਲਿਸ ਕਰਮਚਾਰੀਆਂ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਂਅ ਸਤਵਿੰਦਰ ਸਿੰਘ ਉਰਫ ਸਾਬੀ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਆਲਮਪੁਰ ਬੱਕਾ ਥਾਣਾ ਕਰਤਾਰਪੁਰ ਦੱਸਿਆ।