JALANDHAR WEATHER

ਰੰਜਿਸ਼ਨ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜ੍ਹੀ ਦੂਰ ਸਰਕਾਰੀ ਕਾਲਜ ਅਜਨਾਲਾ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਲਕੁਲ ਸਾਹਮਣੇ ਕੁਝ ਨੌਜਵਾਨਾਂ ਵਲੋਂ ਗੁੰਡਾਗਰਦੀ ਕਰਦਿਆਂ ਆਪਣੇ ਘਰ ਜਾ ਰਹੇ ਇਕ ਨੌਜਵਾਨ ਉਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਉਸ ਦੀ ਗੱਡੀ ਦੀ ਵੀ ਕਾਫੀ ਭੰਨਤੋੜ ਕੀਤੀ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈI ਹਸਪਤਾਲ ਵਿਚ ਜ਼ੇਰੇ ਇਲਾਜ ਨੌਜਵਾਨ ਰੋਬਿਨਦੀਪ ਸਿੰਘ ਵਾਸੀ ਪਿੰਡ ਕੋਟਲੀ ਕੋਰੋਟਾਣਾ ਨੇ ਦੱਸਿਆ ਕਿ ਬੀਤੇ ਦਿਨ ਉਹ ਅਜਨਾਲਾ ਤੋਂ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਕੋਲ ਪਹੁੰਚਿਆ ਤਾਂ ਅਜਨਾਲਾ ਵਾਲੀ ਸਾਈਡ ਤੋਂ ਆਈਆਂ ਦੋ ਗੱਡੀਆਂ ਵਿਚੋਂ ਇਕ ਗੱਡੀ ਚਾਲਕ ਨੇ ਮੇਰੀ ਗੱਡੀ ਦੇ ਅੱਗੇ ਗੱਡੀ ਖੜ੍ਹੀ ਕਰ ਦਿੱਤੀ ਅਤੇ ਦੂਸਰੇ ਚਾਲਕ ਨੇ ਆਪਣੀ ਗੱਡੀ ਮੇਰੀ ਗੱਡੀ ਪਿੱਛੇ ਖੜ੍ਹੀ ਕਰ ਦਿੱਤੀ I ਰੋਬਿਨਦੀਪ ਸਿੰਘ ਨੇ ਅੱਗੇ ਦੱਸਿਆ ਕਿ ਦੇਖਦਿਆਂ ਹੀ ਦੇਖਦਿਆਂ ਦੋਵਾਂ ਗੱਡੀਆਂ ਵਿਚੋਂ ਉਤਰੇ ਨੌਜਵਾਨਾਂ ਨੇ ਸਭ ਤੋਂ ਪਹਿਲਾਂ ਉਸ ਦੀ ਗੱਡੀ ਦੀ ਭੰਨਤੋੜ ਕੀਤੀ ਅਤੇ ਬਾਅਦ ਵਿਚ ਮੇਰੇ ਉਤੇ ਜਾਨਲੇਵਾ ਹਮਲਾ ਕਰ ਦਿੱਤਾI

ਉਸਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਦਕਿ ਮੈਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਪਰ ਉਨ੍ਹਾਂ ਨੇ ਮੇਰੀ ਇਕ ਨਹੀਂ ਸੁਣੀ ਤੇ ਮੇਰੀ ਕੁੱਟਮਾਰ ਕਰਕੇ ਮੈਨੂੰ ਜ਼ਮੀਨ ਉਤੇ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਸੰਬੰਧੀ ਜਦੋਂ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਤਾਂ ਉਸਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਕੋਲ ਜੋ ਝਗੜਾ ਹੋਇਆ ਹੈ, ਉਹ ਨੌਜਵਾਨਾਂ ਦੀ ਪੁਰਾਣੀ ਰੰਜਿਸ਼ ਕਰਕੇ ਹੀ ਹੋਇਆ ਹੈ ਤੇ ਮੈਂ ਉਸ ਜ਼ਖਮੀ ਨੌਜਵਾਨ ਰੋਬਿਨਦੀਪ ਸਿੰਘ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਰੋਬਿਨਦੀਪ ਸਿੰਘ ਦੇ ਬਿਆਨ ਕਲਮਬੰਦ ਕਰਨ ਲਈ ਥਾਣੇਦਾਰ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਜੋ ਵੀ ਬਿਆਨ ਦਰਜ ਕਰਵਾਏਗਾ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ