JALANDHAR WEATHER

ਸੜਕ ਹਾਦਸੇ 'ਚ ਦੋ ਨੌਜਵਾਨ ਖਿਡਾਰੀਆਂ ਦੀ ਮੌਤ, ਦੋ ਜ਼ਖ਼ਮੀ

ਬਰਨਾਲਾ/ਰੂੜੇਕੇ ਕਲਾਂ 16 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ) - ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬੱਸ ਸਟੈਂਡ ਪੱਖੋ ਕਲਾਂ ਵਿਖੇ ਗੱਡੀ ਤੇ ਮੋਟਰਸਾਇਕਲ ਦੇ ਆਪਸ 'ਚ ਟਕਰਾਉਣ ਨਾਲ ਦੋ ਨੌਜਵਾਨ ਖਿਡਾਰੀਆਂ ਦੀ ਮੌਤ ਅਤੇ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ |
ਇਕੱਤਰ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਇਕਲਾਂ 'ਤੇ ਸਵਾਰ ਹੋ ਕੇ ਲਾਗਲੇ ਪਿੰਡ ਕਰਵਾਏ ਜਾ ਰਹੇ ਟੂਰਨਾਮੈਂਟ ਤੋਂ ਆਪਣੇ ਪਿੰਡ ਖੋਖਰ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਜਾ ਰਹੇ ਸਨ | ਜਦੋ ਮੋਟਰਸਾਇਕਲ ਸਵਾਰ ਨੌਜਵਾਨ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਪਹੁੰਚੇ ਤਾਂ ਮੋਟਰਸਾਇਕਲ ਗੱਡੀ 'ਚ ਟਕਰਾਉਣ ਕਰਕੇ ਵਾਪਰੇ  ਕਬੱਡੀ ਖਿਡਾਰੀ ਸੁਖਦੀਪ ਸਿੰਘ ਪੁੱਤਰ ਬਿੱਕਰ ਸਿੰਘ, ਸਰਬਜੀਤ ਸਿੰਘ ਪੁੱਤਰ ਰਾਜ ਸਿੰਘ ਵਾਸੀਆਨ ਖੋਖਰ ਕਲਾਂ ਦੀ ਮੌਤ ਹੋ ਗਈ | ਲਭਪ੍ਰੀਤ ਸਿੰਘ ਪੁੱਤਰ ਦੇਸ ਰਾਜ ਵਾਸੀ ਬਰੇਟਾ, ਗੋਲਡੀ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਖੋਖਰ ਕਲਾਂ ਜ਼ਖ਼ਮੀ ਹੋ ਗਏ  | ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਥਾਣਾ ਮੁਖੀ ਮੈਡਮ ਰੇਨੂੰ ਪਰੋਚਾ ਅਤੇ ਸਬ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਵਿਚ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨਾਂ ਦੇ ਵਾਰਿਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ