ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ) - ਪਿੰਡ ਭਾਣੋ ਲੰਗਾ ਨੇੜੇ ਦੇਰ ਰਾਤ ਅਣਪਛਾਤੇ ਇਕ ਵਿਅਕਤੀ ਦੀ ਖੇਤਾਂ ਵਿਚੋਂ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਭਾਣੋਲੰਗਾ ਗੇਟ ਨੇੜੇ ਖੇਤਾਂ ਵਿਚ ਪਈ ਹੈ, ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ।
ਮਿ੍ਤਕ ਵਿਅਕਤੀ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਨੇੜਲੇ ਲੋਕਾਂ ਤੋਂ ਉਸਦੀ ਸ਼ਨਾਖ਼ਤ ਲਈ ਪੁੱਛਗਿੱਛ ਕੀਤੀ ਗਈ ਪਰ ਉਸਦੀ ਪਹਿਚਾਣ ਨਹੀਂ ਹੋ ਸਕੀ, ਜਿਸ 'ਤੇ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ।