ਚੋਣ ਕਮਿਸ਼ਨ ਵਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫ਼ਰੰਸ

ਨਵੀਂ ਦਿੱਲੀ, 17 ਅਗਸਤ - ਭਾਰਤੀ ਚੋਣ ਕਮਿਸ਼ਨ ਅੱਜ ਦੁਪਹਿਰ 3 ਵਜੇ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਇਕ ਪ੍ਰੈਸ ਕਾਨਫ਼ਰੰਸ ਕਰੇਗਾ। ਡੀ.ਜੀ. ਮੀਡੀਆ ਈ.ਸੀ.ਆਈ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤੋਂ ਬਾਅਦ ਇਹ ਚੋਣ ਕਮਿਸ਼ਨ ਦੀ ਪਹਿਲੀ ਪ੍ਰੈਸ ਕਾਨਫ਼ਰੰਸ ਹੋਵੇਗੀ। ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਵੋਟਰ ਸੂਚੀ ਦਾ ਇਕ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਸ਼ੁਰੂ ਕਰ ਦਿੱਤਾ ਹੈ ਜੋ ਕਿ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਹੈ। ਇਸ ਫ਼ੈਸਲੇ ਬਾਰੇ ਉਠਾਏ ਗਏ ਸਵਾਲ ਹੁਣ ਸੰਸਦ ਦੇ ਮਾਨਸੂਨ ਇਜਲਾਸ ਵਿਚ ਚਰਚਾ ਦਾ ਵਿਸ਼ਾ ਬਣ ਗਏ ਹਨ।
ਦੱਸ ਦਈਏ ਕਿ ਵਿਰੋਧੀ ਧਿਰ ਦੇ ਦੋਸ਼ਾਂ ਵਿਚਕਾਰ ਚੋਣ ਕਮਿਸ਼ਨ ਵਲੋਂ ਇਹ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਲਗਾਏ ਗਏ ਦੋਸ਼ਾਂ ਅਤੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਆਪਕ ਸੋਧ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਨਿਰੰਤਰ ਵਿਰੋਧ ਵਿਚਕਾਰ ਚੋਣ ਕਮਿਸ਼ਨ (ਈ.ਸੀ.) ਪ੍ਰੈਸ ਕਾਨਫ਼ਰੰਸ ਕਰੇਗਾ।