ਚੰਡੀਗੜ੍ਹ ਤੇ ਮੁਹਾਲੀ 'ਚ ਔਰੇਂਜ਼ ਅਲਰਟ ਜਾਰੀ, ਮੌਸਮ ਵਿਭਾਗ ਵਲੋਂ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਚਿਤਾਵਨੀ

ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਤੇ ਮੁਹਾਲੀ ਵਿਖੇ ਐਤਵਾਰ ਸਵੇਰੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੋਸਮ ਵਿਭਾਗ ਵਲੋਂ ਇਸ ਸੰਬੰਧੀ ਔਰੇਂਜ਼ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵਲੋਂ ਇਨ੍ਹਾਂ ਇਲਾਕਿਆ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਅਤੇ ਦਰਖਤਾਂ ਦੇ ਥੱਲੇ ਖੜ੍ਹੇ ਨਾ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ।