ਸ਼ੁਭਾਂਸ਼ੂ ਸ਼ੁਕਲਾ ਵਾਪਸ ਪਹੁੰਚੇ ਭਾਰਤ, ਡਾ. ਜਿਤੇਂਦਰ ਸਿੰਘ ਅਤੇ ਰੇਖਾ ਗੁਪਤਾ ਨੇ ਕੀਤਾ ਸਵਾਗਤ

ਨਵੀਂ ਦਿੱਲੀ, 17 ਅਗਸਤ - ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਭਾਰਤ ਵਾਪਸ ਆ ਗਏ। ਉਨ੍ਹਾਂ ਦਾ ਸਵਾਗਤ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉਨ੍ਹਾਂ ਦੀ ਪਤਨੀ ਕਾਮਨਾ ਸ਼ੁਕਲਾ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਜੂਦਗੀ ਵਿਚ ਕੀਤਾ।
ਸ਼ੁਭਾਂਸ਼ੂ ਸ਼ੁਕਲਾ ਨਾਸਾ ਦੇ ਐਕਸੀਓਮ-4 ਸਪੇਸ ਮਿਸ਼ਨ ਦੇ ਪਾਇਲਟ ਸਨ, ਜਿਨ੍ਹਾਂ ਨੇ 25 ਜੂਨ ਨੂੰ ਅਮਰੀਕਾ ਦੇ ਫਲੋਰੀਡਾ ਵਿਚ ਨਾਸਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰੀ ਸੀ। ਉਹ 15 ਜੁਲਾਈ ਨੂੰ ਧਰਤੀ 'ਤੇ ਵਾਪਸ ਆਏ।