JALANDHAR WEATHER

ਕੈਬਨਿਟ ਮੰਤਰੀ ਭੁੱਲਰ ਨੇ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਹਰੀਕੇ ਪੱਤਣ , 17 ਅਗਸਤ (ਸੰਜੀਵ ਕੁੰਦਰਾ)- ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਗੰਡੀਵਿੰਡ , ਤੁੰਗ, ਬੂਹ ਅਤੇ ਬਰਵਾਲਾ ਵਿਖੇ 2 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਨੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਪੱਟੀ ਦੇ ਪਿੰਡ ਗੰਡੀਵਿੰਡ, ਤੁੰਗ, ਬੂਹ ਅਤੇ ਬਰਵਾਲਾ ਵਿਖੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਹੈੱਲਥ ਤੇ ਵੈੱਲਨੈੱਸ ਸੈਂਟਰ ਬਣਾਏ ਜਾਣਗੇ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡ ਗੰਡੀਵਿੰਡ ਵਿਖੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ ਦੀ ਉਸਾਰੀ ਕਰਵਾਈ ਜਾਵੇਗੀ ਤਾਂ ਜੋ ਪਿੰਡ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਟੈਂਕੀ ਨੂੰ ਚਲਾਉਣ ਲਈ 10.66 ਕਿਲੋਵਾਟ ਦਾ ਸੋਲਰ ਪੈਨਲ ਦੀ ਲਗਵਾਇਆ ਜਾਵੇਗਾ ਤਾਂ ਜੋ ਨਿਰਵਿਘਨ ਬਿਜਲੀ ਸਪਲਾਈ ਨਾਲ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਟੈਂਕੀ ਦੇ ਬਣਨ ਨਾਲ 459 ਘਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਗੰਡੀਵਿੰਡ ਦੀ ਦਾਣਾ ਮੰਡੀ ਦਾ ਕੱਚਾ ਫੜ੍ਹ ਵੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਪਿੰਡ ਬਰਵਾਲਾ ਵਿਖੇ 7 ਲੱਖ 85 ਹਜ਼ਾਰ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਤਿਆਰ ਕਰਵਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਹ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਤੇ ਦ੍ਰਿੜ ਸੰਕਲਪ ਹੈ ਅਤੇ ਰਾਜ ਦੇ ਨਾਗਰਿਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੇ ਸੁਵਿਧਾਵਾਂ ਸਮੇਂ-ਸਿਰ ਉਪਲੱਬਧ ਕਰਵਾਈਆਂ ਜਾਣਗੀਆਂ।
ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ ਪੀ.ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਬਲਵੰਤ ਸਿੰਘ ਗੰਡੀਵਿੰਡ, ਸਰਪੰਚ ਸਰਵਨ ਸਿੰਘ ਤੁੰਗ, ਗੁਰਪ੍ਰੀਤ ਸਿੰਘ ਗੋਰਾ ਕਿਰਤੋਵਾਲ, ਬਲਵਿੰਦਰ ਸਿੰਘ ਤੁੰਗ,ਤਲਵਿੰਦਰ ਸਿੰਘ ਗੰਡੀਵਿੰਡ, ਪਲਵਿੰਦਰ ਸਿੰਘ ਗਿੱਲ ਗੰਡੀਵਿੰਡ,ਪਰਮਦੀਪ ਸਿੰਘ ਗੰਡੀਵਿੰਡ, ਸੁਖਦੇਵ ਸਿੰਘ ਸਿੰਘ ਸਮੇਤ ਪਾਰਟੀ ਵਰਕਰ ਅਤੇ ਵੱਖ-ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ