ਸੀਨੀਅਰ ਨੇਤਾ ਨਵੀਨ ਪਟਨਾਇਕ ਦੀ ਸਿਹਤ ਵਿਗੜ ਗਈ, ਨਿੱਜੀ ਹਸਪਤਾਲ ਵਿਚ ਦਾਖ਼ਲ

ਭੁਵਨੇਸ਼ਵਰ, 17 ਅਗਸਤ - ਬੀਜੂ ਜਨਤਾ ਦਲ (ਬੀ.ਜੇ.ਡੀ.) ਦੇ ਮੁਖੀ ਅਤੇ ਓਡੀਸ਼ਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨਵੀਨ ਪਟਨਾਇਕ ਨੂੰ ਉਮਰ ਨਾਲ ਸੰਬੰਧਿਤ ਸਿਹਤ ਸਮੱਸਿਆਵਾਂ ਕਾਰਨ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਾਰਟੀ ਨੇਤਾਵਾਂ ਨੇ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਰਟੀ ਦੇ ਇਕ ਸੀਨੀਅਰ ਨੇਤਾ ਨੇ ਜਾਣਕਾਰੀ ਦਿੱਤੀ ਹੈ ਕਿ "ਹਸਪਤਾਲ ਜਲਦੀ ਹੀ ਪਟਨਾਇਕ ਜੀ ਦੀ ਸਿਹਤ ਸਥਿਤੀ ਬਾਰੇ ਇਕ ਮੈਡੀਕਲ ਬੁਲੇਟਿਨ ਜਾਰੀ ਕਰੇਗਾ।"
ਪਾਰਟੀ ਸੂਤਰਾਂ ਅਨੁਸਾਰ, 78 ਸਾਲਾ ਸਾਬਕਾ ਮੁੱਖ ਮੰਤਰੀ ਨੇ ਸ਼ਨੀਵਾਰ ਰਾਤ ਨੂੰ ਸਿਹਤ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ, ਕੁਝ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੇ ਨਿਵਾਸ 'ਨਵੀਨ ਨਿਵਾਸ' ਪਹੁੰਚੀ ਅਤੇ ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।