JALANDHAR WEATHER

ਕਾਸੋ ਆਪ੍ਰੇਸ਼ਨ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਚੱਲਿਆ ਤਲਾਸ਼ੀ ਅਭਿਆਨ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਅੱਜ ਤੜਕਸਾਰ ਆਪ੍ਰੇਸ਼ਨ ਕਾਸੋ ਤਹਿਤ ਜ਼ਿਲ੍ਹੇ ਭਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਚੱਲੇ ਇਸ ਤਲਾਸ਼ੀ ਅਭਿਆਨ ਵਿਚ 6 ਗਜ਼ਟਿਡ ਅਧਿਕਾਰੀਆਂ, ਥਾਣਾ ਮੁਖੀਆਂ ਸਮੇਤ 470 ਪੁਲਿਸ ਮੁਲਾਜ਼ਮਾਂ ਨੇ ਨਸ਼ਾ ਤਸਕਰਾਂ ਦੇ 22 ਠਿਕਾਣਿਆਂ ਦੀ ਬਰੀਕੀ ਨਾਲ ਛਾਣ-ਬੀਣ ਕੀਤੀ।

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਚੋਰੀ ਦੇ ਵਾਹਨ ਤੇ ਨਸ਼ੇ ਫੜ੍ਹੇ ਗਏ ਹਨ। ਉਨ੍ਹਾਂ ਦੱਸਿਆ ਹਿਰਾਸਤ ਵਿਚ ਲਏ ਗਏ ਸ਼ੱਕੀਆਂ ਤੋਂ ਪੁਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ