ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਲਈ ਮੁਲਤਵੀ

ਨਵੀਂ ਦਿੱਲੀ, 18 ਅਗਸਤ- ਅੱਜ ਸੰਸਦ ਵਿਚ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਰਿਹਾ। ਬਿਹਾਰ ਵੋਟਰ ਤਸਦੀਕ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਨੇ ‘ਵੋਟ ਚੋਰ ਗੱਦੀ ਛੋੜ’ ਅਤੇ ‘ਅਸੀਂ ਇਨਸਾਫ਼ ਚਾਹੁੰਦੇ ਹਾਂ’ ਦੇ ਨਾਅਰੇ ਲਗਾਏ। ਲੋਕ ਸਭਾ ਸਪੀਕਰ ਦੀ ਚਿਤਾਵਨੀ ਦੇ ਬਾਵਜੂਦ ਵੀ ਹੰਗਾਮਾ ਜਾਰੀ ਰਿਹਾ।
ਇਸ ਕਾਰਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ, ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਰਾਜ ਸਭਾ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਅੱਜ ਲੋਕ ਸਭਾ ਵਿਚ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਯਾਤਰਾ ਦੀ ਸਫਲਤਾ ’ਤੇ ਵਿਸ਼ੇਸ਼ ਚਰਚਾ ਹੋਣੀ ਹੈ। ਇਸ ਤੋਂ ਬਾਅਦ, ਕੇਂਦਰੀ ਮੰਤਰੀ ਪਿਊਸ਼ ਗੋਇਲ ਜਨ ਵਿਸ਼ਵਾਸ (ਸੋਧ) ਬਿੱਲ 2025 ਪੇਸ਼ ਕਰਨਗੇ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਸੋਧ) ਬਿੱਲ 2025 ਪੇਸ਼ ਕਰਨਗੇ।