JALANDHAR WEATHER

ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ’ਚ ਤਲਾਸ਼ੀ ਅਭਿਆਨ, 9 ਨਸ਼ਾ ਤਸਕਰ ਗ੍ਰਿਫ਼ਤਾਰ

ਪਠਾਨਕੋਟ, 18 ਅਗਸਤ (ਵਿਨੋਦ)- ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਦੀ ਅਗਵਾਈ ਹੇਠ ਯੁੱਧ ਨਸ਼ੇ ਵਿਰੁੱਧ ਮੁੰਹਿਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਇਭਆਨ ਚਲਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਭਿਆਨ ਪਠਾਨਕੋਟ ਦੇ ਡਰੱਗ ਸਪੋਰਟ ਏਰੀਆ ਲਮੀਣੀ, ਸੈਲੀ ਕੁੱਲੀ, ਸੁਜਾਨਪੁਰ ਦੇ ਪ੍ਰੇਮ ਨਗਰ, ਸਰਨਾ ਵਿਖੇ ਚਲਾਇਆ ਗਿਆ ਹੈ, ਜਿਸ ਦੇ ਤਹਿਤ ਪੁਲਿਸ ਵਲੋਂ 9 ਨਸ਼ਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਸ਼ੇ ਨੂੰ ਖਤਮ ਕਰਨ ਲਈ ਇਹ ਤਲਾਸ਼ੀ ਅਭਿਆਨ ਲਗਾਤਾਰ ਹੁੰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਗਤੀਵਿਧੀਆਂ ਵਿਚ ਲੱਗੇ ਲੋਕਾਂ ’ਤੇ ਵੀ ਪੁਲਿਸ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ, ਜਿਸ ਦੇ ਤਹਿਤ, ਇਸ ਅਭਿਆਨ ਵਿਚ ਕਈ ਹੋਰ ਵੀ ਗੈਰ ਕਾਨੂੰਨੀ ਲੋਕ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੱਕ ਇਹ ਅਭਿਆਨ ਜਾਰੀ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ