ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗਨੀਵ ਕੌਰ ਮਜੀਠੀਆ ਨੂੰ ਸੰਮਨ

ਐੱਸ. ਏ. ਐੱਸ. ਨਗਰ 18 ਅਗਸਤ, (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਸਮੀ ਤੌਰ ’ਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮਨ ਭੇਜੇ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਹ ਕਾਰਵਾਈ ਬੀਤੀ ਸਰਕਾਰੀ ਛੁੱਟੀਆਂ ਵਿਚ ਕੀਤੀ ਹੈ। ਇਸ ਮਾਮਲੇ ਵਿਚ ਮਜੀਠੀਆ ਕੇਸ ਦੀ ਅਗਵਾਈ ਕਰ ਰਹੇ ਵਕੀਲ ਡੀ. ਐਸ. ਸੋਬਤੀ ਨੇ ਹਾਈਕੋਰਟ ਵਿਚ ਕਵਾਸ਼ਿੰਗ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅੱਜ ਸੁਣਵਾਈ ਹੋਣੀ ਸੁੱਚੀਬਧ ਹੈ।