ਡੀ. ਆਈ. ਜੀ. ਨਾਨਕ ਸਿੰਘ ਦੀ ਅਗਵਾਈ ਹੇਠ ਕਾਸੋ ਅਭਿਆਨ

ਜੰਡਿਆਲਾ ਗੁਰੂ, (ਅੰਮ੍ਰਿਤਸਰ), 18 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਚ ਕਾਸੋ ਅਭਿਆਨ ਚਲਾਇਆ ਗਿਆ, ਜੋ ਕਿ ਅਜੇ ਜਾਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਵੇਗਾ ਅਤੇ ਨਸ਼ਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸ. ਮਨਿੰਦਰ ਸਿੰਘ, ਐਸ. ਪੀ. ( ਡੀ) ਅਦਿੱਤਿਆ ਵਾਰੀਅਰ, ਡੀ. ਐਸ. ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ, ਥਾਣਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।