ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਨੂੰ ਬਖਸ਼ਿਆ ਨਹੀਂ ਜਾਵੇਗਾ - ਐਸ.ਐਸ.ਪੀ. ਓਲੰਪੀਅਨ ਗਗਨ ਅਜੀਤ ਸਿੰਘ

ਮਲੇਰਕੋਟਲਾ, 18 ਅਗਸਤ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਕਾਸੋ ਤਲਾਸ਼ੀ ਅਭਿਆਨ' ਤਹਿਤ ਅੱਜ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਜਨਾਬ ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਐਸ.ਪੀ. ਇਨਵੈਸਟੀਗੇਸ਼ਨ ਸੱਤਪਾਲ ਸ਼ਰਮਾ ਅਤੇ ਐਸ.ਪੀ. ਹੈੱਡ ਕੁਆਰਟਰ ਗੁਰਸ਼ਰਨਜੀਤ ਸਿੰਘ ਦੀ ਸੁਪਰਵੀਜ਼ਨ ਹੇਠ ਜ਼ਿਲ੍ਹਾ ਮਲੇਰਕੋਟਲਾ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।