ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਲੋਕਲ ਛੁੱਟੀ

ਸੰਗਰੂਰ, 18 ਅਗਸਤ (ਧੀਰਜ ਪਸ਼ੋਰੀਆ)-ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20-08-2025 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ, ਸੰਦੀਪ ਰਿਸ਼ੀ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20-08-2025 ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ।
ਇਸ ਦੌਰਾਨ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ। ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ਵਿਚ ਮਿਤੀ 20-08-2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।