JALANDHAR WEATHER

ਵਿਧਾਨ ਸਭਾ ਹਲਕਾ ਪੱਛਮੀ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, 2 ਕੌਂਸਲਰ 'ਆਪ' 'ਚ ਸ਼ਾਮਿਲ

ਛੇਹਰਟਾ, 18 ਅਗਸਤ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਨਗਰ ਨਿਗਮ ਮੇਅਰ ਅੰਮ੍ਰਿਤਸਰ ਜਤਿੰਦਰ ਸਿੰਘ ਮੋਤੀ ਭਾਟੀਆ ਦੀ ਅਗਵਾਈ ਹੇਠ ਤੇ ਹਲਕਾ ਪੱਛਮੀ ਤੋਂ ਸੀਨੀਅਰ 'ਆਪ' ਆਗੂ ਜਥੇ: ਜਸਪਾਲ ਸਿੰਘ ਪੁਤਲੀਘਰ ਤੇ ਕੌਂਸਲਰ ਸੁਰਜੀਤ ਕੌਰ ਸੰਧੂ ਦੇ ਪਤੀ ਸੀਨੀਅਰ 'ਆਪ' ਆਗੂ ਸ਼ਮਸ਼ੇਰ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਨਾਲ ਸੰਬੰਧਿਤ 2 ਮੌਜੂਦਾ ਕੌਂਸਲਰ ਵਾਰਡ ਨੰਬਰ 79 ਤੋਂ ਕੌਂਸਲਰ ਸ਼੍ਰੀਮਤੀ ਸ਼ਿਵਾਲੀ ਪਤਨੀ ਧਰਮਵੀਰ ਬੋਬੀ ਤੇ ਵਾਰਡ ਨੰਬਰ 72 ਤੋਂ ਕੌਂਸਲਰ ਅਵਤਾਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਪਾਰਟੀ ਦਾ ਚੋਣ ਨਿਸ਼ਾਨ ਗਲੇ ਵਿਚ ਪਾ ਕੇ ਕਰਵਾਇਆ ਗਿਆ ਤੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਦੋਵਾਂ ਹੀ ਕੌਂਸਲਰਾਂ ਨੂੰ ਪਾਰਟੀ ਵਿਚ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਇਨ੍ਹਾਂ ਦੀਆਂ ਵਾਰਡਾਂ ਦੇ ਕੰਮ ਪਹਿਲ ਦੇ ਆਧਾਰ ਉਤੇ ਕੀਤੇ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ