ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਹੋਈ ਰੱਦ

ਚੰਡੀਗੜ੍ਹ, 18 ਅਗਸਤ (ਕਪਲ ਵਧਵਾ/ਸੰਦੀਪ ਸਿੰਘ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰੀ ਹੋਈ ਸੀ। ਮੋਹਾਲੀ ਦੀ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਫਿਲਹਾਲ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹੈ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। ਨਾਭਾ ਜੇਲ੍ਹ ਵਿਚ ਹੀ ਬਿਕਰਮ ਸਿੰਘ ਮਜੀਠੀਆ ਰਹਿਣਗੇ। ਆਮਦਨ ਤੋਂ ਵੱਧ ਜਾਇਦਾਦ ਕੇਸ ਵਿਚ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿਚ ਸੁਣਵਾਈ ਸੀ।