ਪੀ.ਐਮ. ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਪੁਤਿਨ ਨਾਲ ਹੋਈ ਗੱਲਬਾਤ 'ਤੇ ਟਵੀਟ ਸਾਂਝਾ

ਨਵੀਂ ਦਿੱਲੀ, 18 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ ਕਿ "ਮੇਰੇ ਦੋਸਤ, ਰਾਸ਼ਟਰਪਤੀ ਪੁਤਿਨ ਦਾ ਉਨ੍ਹਾਂ ਦੇ ਫ਼ੋਨ ਕਾਲ ਅਤੇ ਅਲਾਸਕਾ ਵਿਚ ਰਾਸ਼ਟਰਪਤੀ ਟਰੰਪ ਨਾਲ ਉਨ੍ਹਾਂ ਦੀ ਹਾਲੀਆ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ। ਭਾਰਤ ਨੇ ਲਗਾਤਾਰ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਦੀ ਮੰਗ ਕੀਤੀ ਹੈ ਅਤੇ ਇਸ ਸਬੰਧ ਵਿਚ ਸਾਰੇ ਯਤਨਾਂ ਦਾ ਸਮਰਥਨ ਕਰਦਾ ਹੈ। ਮੈਂ ਆਉਣ ਵਾਲੇ ਦਿਨਾਂ ਵਿਚ ਸਾਡੇ ਨਿਰੰਤਰ ਆਦਾਨ-ਪ੍ਰਦਾਨ ਦੀ ਉਮੀਦ ਕਰਦਾ ਹਾਂ।