ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣ ਕੇ ਮੈਂ ਪੰਥ ਦੀ ਸੇਵਾ ਕੀਤੀ -ਗਿਆਨੀ ਹਰਪ੍ਰੀਤ ਸਿੰਘ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਸੰਬੰਧੀ ਦਿੱਤੀ ਪ੍ਰਤੀਕਿਰਿਆ ਬਾਰੇ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਬਣ ਕੇ ਮੈਂ ਪੰਥ ਦੀ ਸੇਵਾ ਹੀ ਕਰ ਰਿਹਾ ਹਾਂ।
ਗਿਆਨੀ ਹਰਪ੍ਰੀਤ ਸਿੰਘ ਅੱਜ ਪੰਜਾਬ ਦੇ ਬਜ਼ੁਰਗ ਸਿਆਸਤਦਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਸਥਾਨਕ ਸ਼ਹਿਰ 'ਚ ਸਥਿਤ ਗ੍ਰਹਿ ਵਿਖੇ ਨਵੀਂ ਬਣੀ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਭਰਵੀਂ ਮੀਟਿੰਗ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰੂ ਦੀ ਸੇਵਾ ਸਭ ਤੋਂ ਵੱਡੀ ਹੁੰਦੀ ਹੈ ਤੇ ਕਿਸੇ ਵਿਅਕਤੀ ਦੀ ਸੇਵਾ ਵੱਡੀ ਨਹੀਂ ਹੁੰਦੀ। ਇਸ ਮੀਟਿੰਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।