ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਨਾਮਜ਼ਦਗੀ ਪੱਤਰ 20 ਅਗਸਤ ਨੂੰ ਦਾਖਲ ਕੀਤਾ ਜਾਵੇਗਾ - ਮੰਤਰੀ ਕਿਰੇਨ ਰਿਜੀਜੂ

ਨਵੀਂ ਦਿੱਲੀ, 18 ਅਗਸਤ-ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ, ਕਿਰੇਨ ਰਿਜੀਜੂ ਨੇ ਕਿਹਾ ਕਿ ਅੱਜ ਐਨ.ਡੀ.ਏ. ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਦਿੱਲੀ ਪਹੁੰਚੇ ਅਤੇ ਅਸੀਂ ਐਨ.ਡੀ.ਏ. ਦੇ ਆਗੂਆਂ ਨਾਲ ਇਕ ਜਾਣ-ਪਛਾਣ ਮੀਟਿੰਗ ਕੀਤੀ। ਸਾਨੂੰ ਬਹੁਤ ਮਾਣ ਹੈ ਕਿ ਸੀ.ਪੀ. ਰਾਧਾਕ੍ਰਿਸ਼ਨਨ ਵਰਗੇ ਵਿਅਕਤੀ ਨੂੰ ਐਨ.ਡੀ.ਏ. ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐਨ.ਡੀ.ਏ. ਗਠਜੋੜ ਦੇ ਸਾਰੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਸਾਨੂੰ ਉਮੀਦ ਹੈ ਕਿ ਸਾਰੀਆਂ ਪਾਰਟੀਆਂ ਉਨ੍ਹਾਂ ਨੂੰ ਸਮਰਥਨ ਦੇਣਗੀਆਂ।
ਇਸ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ, ਕਿਰੇਨ ਰਿਜੀਜੂ ਨੇ ਕਿਹਾ ਕਿ ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਸੀ.ਪੀ. ਰਾਧਾਕ੍ਰਿਸ਼ਨਨ ਦਾ ਨਾਮਜ਼ਦਗੀ ਪੱਤਰ 20 ਅਗਸਤ ਨੂੰ ਸਵੇਰੇ 11 ਵਜੇ ਦਾਖਲ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਰੇ ਐਨ.ਡੀ.ਏ. ਆਗੂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵਿਚ ਹਿੱਸਾ ਲੈਣਗੇ।