JALANDHAR WEATHER

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਸੰਤ ਸੀਚੇਵਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ)-ਦੋ ਰਾਜ ਸਭਾ ਮੈਂਬਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਲੋਂ ਮੰਡ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਹੜ੍ਹ ਦੇ ਪਾਣੀ ਵਿਚੋਂ ਟਰੈਕਟਰ ਦੀ ਮਦਦ ਨਾਲ ਦੋਵੇਂ ਮੈਂਬਰ ਪਾਰਲੀਮੈਂਟ ਪੀੜਤ ਲੋਕਾਂ ਦੇ ਘਰਾਂ ਤੱਕ ਪਹੁੰਚੇ। ਪਿਛਲੇ ਇਕ ਹਫਤੇ ਤੋਂ ਹੜ੍ਹ ਦੇ ਪਾਣੀ ਵਿਚ ਆਪਣੀਆਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਹੋ ਰਿਹਾ ਹੈ। ਗੱਲਬਾਤ ਦੌਰਾਨ ਭੱਜੀ ਨੇ ਕਿਹਾ ਕਿ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋਣ ਦੇ ਬਾਵਜੂਦ ਉਨ੍ਹਾਂ ਦਾ ਮਨੋਬਲ ਨਹੀਂ ਡੋਲਿਆ ਸਗੋਂ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ। ਉਨ੍ਹਾਂ ਕਿਹਾ ਕਿ ਇਹੋ ਹੀ ਪੰਜਾਬੀਅਤ ਹੈ ਜਦੋਂ ਦੁੱਖਾਂ ਵਿਚ ਵੀ ਹੌਸਲਾ ਬਣਾਈ ਰੱਖਦੇ ਹਨ। ਦੋਵੇਂ ਪਾਰਲੀਮੈਂਟ ਮੈਂਬਰਾਂ ਨੇ ਹੜ੍ਹ ਪੀੜਤਾਂ ਲਈ ਪਸ਼ੂਆਂ ਦਾ ਚਾਰਾ ਵੀ ਵੰਡਿਆ। ਭੱਜੀ ਨੇ ਇਸ ਮੌਕੇ ਉਨ੍ਹਾਂ ਕਿਸਾਨਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਈਆਂ ਹਨ ਤੇ ਅਗਲੀ ਫਸਲ ਬੀਜਣੀ ਵੀ ਚੁਣੌਤੀ ਬਣੀ ਹੋਈ ਹੈ। ਇੰਨੇ ਆਰਥਿਕ ਸੰਕਟਾਂ ਵਿਚ ਘਿਰੇ ਹੋਣ ਦੇ ਬਾਵਜੂਦ ਉਹ ਦੂਜੇ ਹੜ੍ਹ ਪੀੜਤਾਂ ਦੀ ਮਦਦ ਵਿਚ ਲੱਗੇ ਹੋਏ ਹਨ।

ਹਰਭਜਨ ਸਿੰਘ ਭੱਜੀ ਨੇ ਆਪਣੇ ਹਮਰੁਤਬਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਲੋਕਾਂ ਉਤੇ ਜਦੋਂ ਵੀ ਸੰਕਟ ਬਣਦਾ ਹੈ ਤਾਂ ਉਹ ਮਦਦ ਵਾਸਤੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਹਨ। ਇਸੇ ਕਰਕੇ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਲਈ ਐਕਸਾਵੇਟਰ ਅਤੇ ਜੇ.ਸੀ.ਬੀ. ਸਮੇਤ ਦੋ ਕਿਸ਼ਤੀਆਂ ਦਾ ਪ੍ਰਬੰਧ ਕਰਕੇ ਦੇ ਦਿੱਤਾ ਹੈ। ਇਸ ਮੌਕੇ ਭੱਜੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਮਿਲ ਕੇ ਕੇਂਦਰ ਤੇ ਪੰਜਾਬ ਸਰਕਾਰ ਕੋਲ ਇਸ ਮਸਲੇ ਨੂੰ ਗੰਭੀਰਤਾ ਨਾਲ ਉਠਾਉਣਗੇ ਤੇ ਇਸ ਦੇ ਹੱਲ ਲਈ ਯਤਨਸ਼ੀਲ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ