JALANDHAR WEATHER

ਪੰਜਾਬ ਸਰਕਾਰ ਵਲੋਂ ਮੰਡ ਖੇਤਰ 'ਚ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਕਪੂਰਥਲਾ, 18 ਅਗਸਤ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧਣ ਨਾਲ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਸਬ-ਡਵੀਜ਼ਨਾਂ ਦੇ ਮੰਡ ਖੇਤਰ ਵਿਚ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿਚ ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਪੱਤਰ ਲਿਖ ਕੇ ਹਦਾਇਤ ਕੀਤੀ ਕਿ 18 ਸਤੰਬਰ 2019 ਦੇ ਨਿਰਧਾਰਿਤ ਪ੍ਰੋਫਾਰਮੇ ਤੇ ਸਰਟੀਫਿਕੇਟ ਵਿਚ ਸਪੈਸ਼ਲ ਗਿਰਦਾਵਰੀ ਸਬੰਧੀ ਰਿਪੋਰਟ ਭੇਜੀ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ