ਜੇਲ੍ਹ ਵਿਖੇ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪੁੱਜੇ ਸੁੱਚਾ ਸਿੰਘ ਲੰਗਾਹ

ਨਾਭਾ, (ਪਟਿਆਲਾ)19 ਅਗਸਤ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅਕਾਲੀ ਵਰਕਰਾਂ ਸਮੇਤ ਪਹੁੰਚੇ ਹਨ। ਦੇਖਣਾ ਹੋਵੇਗਾ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਸਮਾਂ ਦਿੰਦਾ ਹੈ ਜਾਂ ਨਹੀਂ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ।