ਸਨਅਤ ਕ੍ਰਾਂਤੀ ਤਹਿਤ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ - ਮੰਤਰੀ ਸੰਜੀਵ ਅਰੋੜਾ

ਅੰਮ੍ਰਿਤਸਰ, 19 ਅਗਸਤ (ਗਗਨਦੀਪ ਸ਼ਰਮਾ)-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਸਨਅਤ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਰਾਈਜ਼ਿੰਗ-ਸੁਝਾਅ ਤੋਂ ਹੱਲ ਤੱਕ’ ਪਹਿਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਨਅਤ ਕ੍ਰਾਂਤੀ ਤਹਿਤ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਵੇਂ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 1.14 ਹਜ਼ਾਰ ਕਰੋੜ ਦਾ ਨਿਵੇਸ਼ ਹੋ ਚੁੱਕਿਆ ਹੈ ਅਤੇ ਇਸ ਕਾਰਨ ਸਾਢੇ 4 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਹੈ।