ਰਾਵੀ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਡੇਰਾ ਬਾਬਾ ਨਾਨਕ, 19 ਅਗਸਤ (ਹੀਰਾ ਸਿੰਘ ਮਾਂਗਟ)-ਪਹਾੜੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਬੀਤੇ ਦਿਨ ਰਾਵੀ ਦਰਿਆ ਵਿਚ ਛੱਡੇ ਗਏ ਡੇਢ ਲੱਖ ਕਿਊਸਿਕ ਪਾਣੀ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜਿਸ ਨਾਲ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮੇਤਲਾ, ਘਣੀਏ ਕੇ ਬੇਟ, ਕੱਸੋਵਾਲ, ਘੋਨੇਵਾਲ ਆਦਿ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਦੀ ਲਪੇਟ ਵਿਚ ਆ ਗਈ ਸੀ, ਜਿਸ ਕਾਰਨ ਕਿਸਾਨ ਚਿੰਤਕ ਦਿਖਾਈ ਦੇ ਰਹੇ ਸਨ ਪਰ ਅੱਜ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਸਰਹੱਦੀ ਇਲਾਕੇ ਦੇ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ ਹੈ।