ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਵਿਚ ਹੋਏ ਕਤਲ ਕਾਂਡ ਦੇ ਸੰਬੰਧ ਵਿਚ ਥਾਣਾ ਡੇਰਾ ਬਾਬਾ ਨਾਨਕ ਦਾ ਘਿਰਾਓ ਸ਼ੁਰੂ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), (ਮਾਂਗਟ), 20 ਅਗਸਤ- ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਵਿਚ ਇਕ ਉੱਘੇ ਕਾਰੋਬਾਰੀ ਦੀ ਫਿਰੌਤੀ ਦੇ ਚੱਕਰ ਵਿਚ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਸਥਾਨਕ ਲੋਕਾਂ ਵਲੋਂ ਡੇਰਾ ਬਾਬਾ ਨਾਨਕ ਪੁਲਿਸ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਹੈ। ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਿਲ ਹੋਣ ਲਈ ਲੋਕ ਆਉਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਡੇਰਾ ਬਾਬਾ ਨਾਨਕ ਥਾਣੇ ਦੇ ਗੇਟ ਮੂਹਰੇ ਦਰੀਆਂ ਵਿਛਾ ਕੇ ਘਿਰਾਓ ਦੀ ਸ਼ੁਰੂਆਤ ਹੋ ਗਈ ਹੈ।