JALANDHAR WEATHER

ਔਲਾਦ ਨਾ ਹੋਣ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸੁਨਾਮ/ਊਧਮ ਸਿੰਘ ਵਾਲਾ/ਸੰਗਰੂਰ, 20 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਅੱਜ ਸਥਾਨਕ ਬੱਸ ਸਟੈਂਡ ਨੇੜੇ ਇਕ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲੈਣ ਦੀ ਖਬਰ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ. ਆਰ. ਪੀ. ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੀਵਾਨ ਚੰਦ (55) ਪੁੱਤਰ ਸੁਖਦੇਵ ਰਾਮ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਸੁਨਾਮ ਦੇ ਘਰ ਕੋਈ ਔਲਾਦ ਨਹੀਂ ਸੀ, ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੂੰ ਲੈ ਕੇ ਅੱਜ ਉਸ ਨੇ ਬਾਅਦ ਦੁਪਹਿਰ ਕਰੀਬ ਪੌਣੇ ਕੁ ਚਾਰ ਵਜੇ ਸਥਾਨਕ ਬੱਸ ਸਟੈਂਡ ਨੇੜੇ ਧੂਰੀ ਤੋਂ ਜਾਖਲ ਜਾ ਰਹੀ ਇਕ ਮਾਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਨਵਜੋਤ ਕੌਰ ਅਤੇ ਭਤੀਜੇ ਅਜੇ ਕੁਮਾਰ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ